cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > 13 ਦਸੰਬਰ ਸ਼ਾਮ 4 ਵਜੇ ਤੋਂ ਬਾਅਦ ਹਲਕੇ ਦੇ ਅੰਦਰ ਕੋਈ ਵੀ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ: ਏ. ਡੀ. ਸੀ. ਮੁਕਤਸਰ ਸਾਹਿਬ
Regional

13 ਦਸੰਬਰ ਸ਼ਾਮ 4 ਵਜੇ ਤੋਂ ਬਾਅਦ ਹਲਕੇ ਦੇ ਅੰਦਰ ਕੋਈ ਵੀ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ: ਏ. ਡੀ. ਸੀ. ਮੁਕਤਸਰ ਸਾਹਿਬ

CliQ INDIA
Last updated: December 14, 2025 6:31 am
CliQ INDIA
Share
5 Min Read
SHARE

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਹਿੰ. ਸ.)। ਪੰਜਾਬ ਰਾਜ ਵਿੱਚ ਪੰਚਾਇਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਲਈ ਪੋਲਿੰਗ 14 ਦਸੰਬਰ 2025 ਨੂੰ ਨਿਰਧਾਰਤ ਕੀਤੀ ਗਈ ਹੈ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕੀਤੀ ਜਾਣੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਮਾਨਯੋਗ ਮੁੱਖ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਲਗਾਤਾਰਤਾ ਵਿੱਚ ਵਾਧਾ ਕਰਦੇ ਹੋਏ ਵੱਖ-ਵੱਖ ਪਾਬੰਦੀਆਂ ਲਗਾਈਆਂ ਜਾਣੀਆਂ ਲਾਜ਼ਮੀ ਹਨ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ, ਪੀ.ਸੀ.ਐਸ. ਨੇ ਸਟੈਂਡਰਡ ਓਪਰੇਟਿੰਗ ਪਰੋਸੀਜ਼ਰ (ਐਸ.ਓ.ਪੀ.) ਵਿੱਚ ਅਖੀਰਲੇ 48 ਘੰਟੇ (ਪ-2) ਵਿੱਚ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵਿੱਚ ਫੌਜ਼ਦਾਰੀ ਜਾਬਤਾ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਦੇ ਮੱਦੇਨਜ਼ਰ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਅਤੇ ਰੈਲੀਆਂ ਕਰਨਾ, ਮੀਟਿੰਗਾਂ ਕਰਨਾ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਚੱਲਣ ਫਿਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡਿਊਟੀ ਤੇ ਤੈਨਾਤ ਸੁਰੱਖਿਆ/ ਪੁਲਿਸ ਅਮਲੇ ਤੇ, ਸਰਕਾਰੀ ਫੰਕਸ਼ਨਾਂ ਤੇ, ਵਿਆਹ ਸ਼ਾਦੀਆਂ/ ਧਾਰਮਿਕ ਨਗਰ ਕੀਰਤਨਾਂ, ਮਾਤਮੀ ਸਮਾਰੋਹਾਂ ਤੇ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਲਾਗੂ ਨਹੀਂ ਹੋਵੇਗਾ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹਲਕੇ ਤੋਂ ਬਾਹਰੋਂ ਆਏ ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰ ਅਤੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਮਿਤੀ 13 ਦਸੰਬਰ 2025 ਨੂੰ ਸ਼ਾਮ 4 ਵਜੇ ਤੋਂ ਪਹਿਲਾਂ ਪਹਿਲਾਂ ਵਾਪਿਸ ਚਲੇ ਜਾਣ। ਉਕਤ ਧਾਰਾ ਅਨੁਸਾਰ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਹਲਕੇ ਦੇ ਅੰਦਰ ਕੋਈ ਵੀ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ।

ਇਸ ਤੋਂ ਇਲਾਵਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਰੀਪ੍ਰੈਸਟੇਂਸ਼ਨ ਆਫ਼ ਦੀ ਪੀਪਲ ਐਕਟ, 1951 ਦੇ ਸੈਕਸ਼ਨ 130 ਦੀ ਰੋਸ਼ਨੀ ਵਿੱਚ ਫੌਜਦਾਰੀ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਪੈਂਦੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਪ੍ਰਚਾਰ ਨਾਲ ਸਬੰਧਿਤ ਪੋਸਟਰ/ਬੈਨਰ ਲਗਾਉਣ, ਸ਼ੋਰ ਮਚਾਉਣ ਜਾਂ ਹੁੱਲੜਬਾਜੀ ਕਰਨ ਅਤੇ ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਕੋਈ ਵੀ ਪ੍ਰਾਈਵੇਟ ਵਹੀਕਲ ਲਿਜਾਣ ਅਤੇ ਪੋਲਿੰਗ ਬੂਥ/ਟੈਂਟ ਲਗਾਉਣ ਸਬੰਧੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਤੇ ਵੀ ਮਨਾਹੀ ਦੇ ਹੁਕਮ ਜਾਰੀ ਕੀਤੇ। ਇਹ ਹੁਕਮ ਚੋਣ ਡਿਊਟੀ ’ਤੇ ਤਾਇਨਾਤ ਅਬਜ਼ਰਵਰ, ਪ੍ਰਸਾਸ਼ਨਿਕ ਅਧਿਕਾਰੀ, ਪੁਲਿਸ ਦੇ ਅਧਿਕਾਰੀ/ਕਰਮਚਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਸਟਾਫ, ਬੀ.ਐਲ.ਓ, ਸੈਕਟਰ ਅਫਸਰ, ਚੋਣਾਂ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।

ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਥਿੰਦ, ਪੀ.ਸੀ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 (BNSS) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਸੀਮਾਵਾਂ ਅੰਦਰ ਮਿਤੀ 13 ਦਸੰਬਰ 2025 ਨੂੰ ਸ਼ਾਮ ਤੋਂ 15 ਦਸੰਬਰ 2025 ਨੂੰ ਸਵੇਰੇ 10 ਵਜੇ ਤੱਕ ਵੋਟਿੰਗ ਪ੍ਰਕਿਰਿਆ ਖਤਮ ਹੋਣ ਤੱਕ “ਡਰਾਈ ਡੇ” ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਇਹਨਾਂ ਦਿਨਾਂ ਦੌਰਾਨ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ ਅਤੇ ਵੇਚਣ ’ਤੇ ਪੂਰਨ ਤੌਰ ‘ਤੇ ਰੋਕ ਹੋਵੇਗੀ। ਇਹ ਹੁਕਮ ਹੋਟਲਾਂ ਅਤੇ ਰੈਸਟੋਰੈਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ‘ਤੇ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ ‘ਤੇ ਵੀ ਪੂਰਨ ਤੌਰ ‘ਤੇ ਲਾਗੂ ਹੋਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਦਿੱਲੀ ਸਰਕਾਰ ਨੇ 1984 ਦੇ ਦੰਗਾ ਪ੍ਰਭਾਵਿਤ ਪਰਿਵਾਰਾਂ ਦੇ 36 ਆਸ਼ਰਿਤਾਂ ਨੂੰ ਨਿਯੁਕਤ ਕੀਤਾ, ਮੁੱਖ ਮੰਤਰੀ ਰੇਖਾ ਗੁਪਤਾ ਨੇ ਇਸਨੂੰ ਮਾਣ-ਸਨਮਾਨ ਦੀ ਬਹਾਲੀ ਦੱਸਿਆ
Next Article ਮੈਸੀ ਦੇ ਪ੍ਰੋਗਰਾਮ ਵਿੱਚ ਹਫੜਾ-ਦਫੜੀ ਲਈ ਗਵਰਨਰ ਨੇ ਦਿੱਤੇ ਪ੍ਰਬੰਧਕਾਂ ਅਤੇ ਪੁਲਿਸ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਉੱਤਰ ਪ੍ਰਦੇਸ਼ ਦਿਵਸ–2026 ਨੂੰ ਸ਼ਾਨਦਾਰ ਅਤੇ ਇਤਿਹਾਸਕ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼
  • ਮੁੱਖ ਮੰਤਰੀ ਰੇਖਾ ਗੁਪਤਾ ਨੇ ਭਾਰਤੀ ਫੌਜ ਦਿਵਸ ‘ਤੇ NCC ਰਿਪਬਲਿਕ ਡੇ ਕੈਂਪ ਦਾ ਦੌਰਾ ਕੀਤਾ, ਕੈਡਟਾਂ ਲਈ ਵਧੀਆ ਸਹੂਲਤਾਂ ਦਾ ਐਲਾਨ
  • ਸੀਈਓ ਵੱਲੋਂ ਸਦਰਪੁਰ ਪਿੰਡ ਦਾ ਨਿਰੀਖਣ, ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼
  • ਦਿੱਲੀ ਯੂਨੀਵਰਸਿਟੀ ਸਮਾਗਮ ਵਿੱਚ ਦਿੱਲੀ ਦੇ ਸਿੱਖਿਆ ਮੰਤਰੀ ਦੀ ਅਪੀਲ: ਨਸ਼ਾ-ਮੁਕਤ ਕੈਂਪਸ ਬਣਾਉਣਾ ਰਾਸ਼ਟਰੀ ਜ਼ਿੰਮੇਵਾਰੀ
  • ਟਰ ਨੋਇਡਾ ਅਥਾਰਟੀ ਵੱਲੋਂ ਚਾਰ ਦਿਨਾਂ ਦੀ ਰੈਂਡਮ ਪਾਣੀ ਗੁਣਵੱਤਾ ਜਾਂਚ ਮੁਹਿੰਮ ਸੰਪੰਨ, ਸਾਫ਼ ਪੀਣਯੋਗ ਪਾਣੀ ਦੀ ਲਗਾਤਾਰ ਸਪਲਾਈ ਦਾ ਭਰੋਸਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?